Latest News : ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸੀ ਲੀਡਰ ਰਾਹੁਲ ਗਾਂਧੀ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ, 18 ਨਵੰਬਰ(ਵਿਸ਼ਵ ਵਾਰਤਾ) ਕਾਂਗਰਸ ਦੇ ਸੀਨੀਅਰ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਹਾਲਾਂਕਿ ਇਸ ਦਾ ਅਧਿਕਾਰਤ ਸ਼ਡਿਊਲ ਅਜੇ ਕਿਸੇ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ ਪਰ ਜਾਣਕਾਰੀ ਮੁਤਾਬਕ ਅੱਜ ਸ਼ਾਮ 4.30 ਵਜੇ ਮਹਾਰਾਸ਼ਟਰ ਤੋਂ ਝਾਰਖੰਡ ਜਾਣਗੇ, ਫਿਰ ਉਥੋਂ ਉਹ ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ 6 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਬਰਨਾਲਾ, ਗਿੱਦੜਬਾਹਾ, ਚੱਬੇਵਾਲ ‘ਚ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਆਪਣੇ ਅਣ-ਅਧਿਕਾਰਤ ਪ੍ਰੋਗਰਾਮ ਅਨੁਸਾਰ ਉਹ ਕੇਵਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਹੀ ਆ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/