Latest News : ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ ! ਗੈਸ ਸਿਲੰਡਰ ਹੋਇਆ ਮਹਿੰਗਾ
ਚੰਡੀਗੜ੍ਹ, 1ਦਸੰਬਰ (ਵਿਸ਼ਵ ਵਾਰਤਾ) ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। ਅੱਜ 1ਦਸੰਬਰ 2024 ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 16.50 ਰੁਪਏ ਮਹਿੰਗਾ ਹੋ ਗਿਆ ਹੈ। ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਵੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 62 ਰੁਪਏ ਵਧਾ ਕੇ 1802 ਰੁਪਏ ਕਰ ਦਿੱਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/