Latest news : ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਉਸਦੇ ਸਾਥੀ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 26 ਜੁਲਾਈ(ਵਿਸ਼ਵ ਵਾਰਤਾ)Latest news- ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਸਮੇਤ ਉਸ ਦੇ ਦੋਸਤ ਲਵਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ । ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ।
ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਉਸ ਦੇ ਦੋਸਤ ਵੱਲੋਂ ਜ਼ਮਾਨਤ ਲਈ ਫਿਲੌਰ ਦੀ ਸਬ ਡਿਵੀਜ਼ਨਲ ਅਦਾਲਤ ‘ਚ ਅਰਜ਼ੀ ਦਾਖਲ ਕੀਤੀ ਗਈ ਸੀ, ਜਿਸ ‘ਤੇ ਵੀਰਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ‘ਚ ਸੁਣਵਾਈ ਕਰਦਿਆਂ ਜ਼ਮਾਨਤ ਅਰਜੀ ਮਨਜ਼ੂਰ ਕਰ ਲਈ। ਹਾਲਾਂਕਿ, ਹਰਪ੍ਰੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਜ਼ਮਾਨਤ ਲਈ ਅਦਾਲਤ ਵੱਲੋਂ ਕੁੱਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ।