LATEST NEWS : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ
ਇਸ ਵੇਲੇ ਡਿਬਰੂਗੜ੍ਹ ਜੇਲ ‘ਚ ਬੰਦ ਹੈ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)LATEST NEWS : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਂਸਦ ‘ਤੇ ਐਨਐਸਏ ਲਗਾਉਣਾ ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ। ਪਿਛਲੀ ਸੁਣਵਾਈ ਦੀ ਸ਼ੁਰੂਆਤ ‘ਚ ਸਰਕਾਰੀ ਵਕੀਲ ਨੇ ਉਹਨਾਂ ਦੀ ਪਟੀਸ਼ਨ ‘ਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਉਹਨਾਂ ਕਿਹਾ ਸੀ ਕਿ ਉਸਦੇ ਘਰ ਦਾ ਪਤਾ ਅਤੇ ਉਸਦੇ ਮਾਤਾ-ਪਿਤਾ ਦੀ ਉਮਰ ਸਹੀ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਸੋਧ ਲਈ ਸਮਾਂ ਮੰਗਿਆ ਸੀ।
ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ।ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।