Latest news : ਸੁਪਰੀਮ ਕੋਰਟ ਨੇ ਪੰਜਾਬ ਸਮੇਤ 5 ਸੂਬਿਆਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਅਸਾਮੀਆਂ ਭਰਨ ਦੇ ਨਿਰਦੇਸ਼ ਕੀਤੇ ਜਾਰੀ
ਨਵੀਂ ਦਿੱਲੀ ,10ਜੁਲਾਈ (ਵਿਸ਼ਵ ਵਾਰਤਾ)Latest news : ਉੱਤਰ ਭਾਰਤ ‘ਚ ਵੱਧ ਰਹੇ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ਵਲੋਂ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਪ੍ਰਦੂਸ਼ਣ ਕੰਟਰੋਲ ਵਿਭਾਗਾਂ ਦੀਆਂ ਖਾਲੀ ਪਈਆਂ ਪੋਸਟਾਂ ਭਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਕੋਰਟ ਦੇ ਇਨ੍ਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਜਾਣਕਾਰੀ ਦੇਣ ਲਈ ਕਿਹਾ ਹੈ ਕਿ, ਉਹ ਦੱਸਣ ਕਿ ਕਦੋ ਤੱਕ ਇਨ੍ਹਾਂ ਪੋਸਟਾਂ ਨੂੰ ਭਰਿਆ ਜਾ ਰਿਹਾ ਹੈ।