Latest News : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ
ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦੇ ਲੱਗੇ ਹਨ ਇਲਜ਼ਾਮ
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)Latest News – ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ। ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਪੈਸਿਆਂ ਬਾਰੇ ਪੁੱਛਗਿੱਛ ਕੀਤੀ ਸੀ । ਜਿਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਆਸ਼ੂ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ED ਦੇ ਅਧਿਕਾਰੀਆਂ ਵੱਲੋਂ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਹੁਣ 7 ਅਗਸਤ ਨੂੰ ਆਸ਼ੂ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ।