Latest News : ਸਾਬਕਾ ਵਿਧਾਇਕ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)Latest News : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਜਸਜੀਤ ਸਿੰਘ ਬੰਨੀ ਨੂੰ ਸੈਕਟਰ-8 ਦੇ ਅੰਦਰਲੇ ਬਾਜ਼ਾਰ ਵਿੱਚ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ, ਜਿਸ ‘ਚ ਜਸਜੀਤ ਸਿੰਘ ਬੰਨੀ ਦੀ ਪਹਿਚਾਣ ਹੋ ਗਈ | ਇਸ ਤੋਂ ਬਾਅਦ ਪੁਲਸ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਖਾਲੀ ਸੀ ਅਤੇ ਬੰਨੀ ਲਾਇਸੈਂਸ ਵੀ ਨਹੀਂ ਦਿਖਾ ਸਕਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।