Latest News : ਖਨੌਰੀ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਅੱਜ ਜੁਆਇਨ ਕਰੇਗੀ ਪੰਜਾਬ ਪੁਲਿਸ ਵਿੱਚ ਨੌਕਰੀ
ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨ ਪਹਿਲਾਂ ਸੌਂਪਿਆ ਸੀ ਨਿਯੁਕਤੀ ਪੱਤਰ
ਚੰਡੀਗੜ੍ਹ, 11ਜੁਲਾਈ(ਵਿਸ਼ਵ ਵਾਰਤਾ)Latest News -ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਜੋ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ, ਦੀ ਭੈਣ ਗੁਰਪ੍ਰੀਤ ਕੌਰ ਅੱਜ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਸ ਨੂੰ ਪੁਲੀਸ ਵਿਭਾਗ ਵਿੱਚ ਨੌਕਰੀ ਦਿੱਤੀ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੀ ਹੈ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ। ਗੌਰਤਲਬ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਗਈ ਸੀ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਸੀ।