Latest News : ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਭਲਕੇ ਨਾਮਵਰ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)Latest News- ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਂਦੇੜ ਪਹੁੰਚੇ ਹਨ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਮੌਜੂਦ ਸਨ। ਮੁੱਖ ਮੰਤਰੀ ਮਾਨ ਪੰਜਾਬ ਵਿੱਚ ਨਿਵੇਸ਼ ਅਤੇ ਹੋਰ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਭਲਕੇ ਨਾਮਵਰ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।
https://x.com/AAPPunjab/status/1825847374805348634