Latest News: ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਸਬੰਧੀ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਹੋਈਆਂ ਪ੍ਰਾਪਤ
ਚੰਡੀਗੜ੍ਹ, 10 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਸਬੰਧੀ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਨਗਰ ਨਿਗਮ ਅੰਮ੍ਰਿਤਸਰ ਲਈ ਇੱਕ ਨਾਮਜ਼ਦਗੀ, ਨਗਰ ਨਿਗਮ ਲੁਧਿਆਣਾ ਲਈ ਇੱਕ ਨਾਮਜ਼ਦਗੀ, ਨਗਰ ਕੌਂਸਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਲਈ ਇੱਕ ਨਾਮਜ਼ਦਗੀ, ਨਗਰ ਪੰਚਾਇਤ ਭਾਦਸੋਂ, ਜ਼ਿਲ੍ਹਾ ਪਟਿਆਲਾ ਲਈ ਦੋ ਨਾਮਜ਼ਦਗੀਆਂ ਅਤੇ ਨਗਰ ਪੰਚਾਇਤ, ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਲਈ ਇੱਕ ਨਾਮਜ਼ਦਗੀ ਪ੍ਰਾਪਤ ਹੋਈ ਹੈ ।