Latest News : ਮਨੋਰੰਜਨ ਜਗਤ ਤੋਂ ਇਕ ਹੋਰ ਮੰਦਭਾਗੀ ਖ਼ਬਰ
- ਇਸ ਦਿੱਗਜ ਅਦਾਕਾਰ ਦਾ 80 ਸਾਲ ਦੀ ਉਮਰ ‘ਚ ਹੋਇਆ ਦਿਹਾਂਤ
ਮੁੰਬਈ, 30 ਨਵੰਬਰ 2025 (ਵਿਸ਼ਵ ਵਾਰਤਾ): ਮਨੋਰੰਜਨ ਜਗਤ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ (Latest News) ਆਈ ਹੈ। ਕੰਨੜ ਸਿਨੇਮਾ ਦੇ ਦਿੱਗਜ ਅਦਾਕਾਰ ਉਮੇਸ਼ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਇਹ ਅਦਾਕਾਰ ਕਾਫ਼ੀ ਸਮੇਂ ਤੋਂ ਕੈਂਸਰ ਨਾਲ ਜੂਝ ਰਿਹਾ ਸੀ। ਫ਼ਿਲਮ ਅਦਾਕਾਰ ਮੈਸੂਰ ਸ਼੍ਰੀਕਾਂਤਈਆ ਉਮੇਸ਼ ਨੇ ਐਤਵਾਰ ਨੂੰ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਉਮੇਸ਼ ਪਿਛਲੇ ਕੁਝ ਸਮੇਂ ਤੋਂ ਸਟੇਜ 4 ਜਿਗਰ ਦੇ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਦੇ ਆਖਰੀ ਪਲਾਂ ਦੌਰਾਨ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੌਰਾਨ 350 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ।

ਨਗਾਰਾ ਹੋਲ (1978), ਗੁਰੂ ਸ਼ਿਸ਼ਿਆਰੁ (1981), ਅਨੁਪਮਾ (1981), ਕਾਮਨਾ ਬਿੱਲੂ (1983) ਅਤੇ ਵੈਂਕਟਾ ਇਨ ਸੰਕਟ (2007) ਵਰਗੀਆਂ ਕਈ ਫ਼ਿਲਮਾਂ ਵਿੱਚ ਕੰਮ ਕੀਤਾ। ਉਮੇਸ਼ ਨੇ ਆਪਣੇ ਸਮੇਂ ਦੇ ਲਗਭਗ ਸਾਰੇ ਵੱਡੇ ਕਲਾਕਾਰਾਂ ਨਾਲ ਕੰਮ ਕੀਤਾ। ਉਹ ਤਾਮਿਲ ਅਦਾਕਾਰ ਸ਼ਿਵਾਜੀ ਗਣੇਸ਼ਨ ਅਤੇ ਰਜਨੀਕਾਂਤ ਨਾਲ ਫਿਲਮਾਂ ਵਿੱਚ ਵੀ ਨਜ਼ਰ ਆ ਚੁੱਕੇ ਹਨ। ਅਦਾਕਾਰ ਦੀ ਮੌਤ ਤੋਂ ਬਾਅਦ ਪ੍ਰਸ਼ੰਸਕ ਅਤੇ ਦੱਖਣ ਦੇ ਸਿਤਾਰੇ ਸੋਸ਼ਲ ਮੀਡੀਆ ਰਾਹੀਂ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























