• Latest
  • Trending
Latest News: ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

Latest News: ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

38 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

March 26, 2025
in ਖਬਰਾਂ, ਪੰਜਾਬ
Latest News: ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

Latest News: ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ- ਐਡਵੋਕੇਟ ਧਾਮੀ

ਜੈਤੋ, 26 ਮਾਰਚ( ਰਘੂਨੰਦਨ ਪਰਾਸ਼ਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ, ਲੇਕਿਨ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਲਈ ਕਈ ਯਤਨ ਕੀਤੇ ਗਏ ਲੇਕਿਨ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਬਾਅਦ ਸਰਕਾਰ ਵੱਲੋਂ ਨਿਰਾਸ਼ਾਜਨਕ ਜਵਾਬ ਮਿਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ਵਿੱਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ ਪਰੰਤੂ ਗ੍ਰਹਿ ਮੰਤਰਾਲੇ ਵੱਲੋਂ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਨੇ ਲੰਮੀਆਂ ਸਜ਼ਾਵਾਂ ਵੀ ਭੁਗਤ ਲਈਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਬਿਨਾਂ ਦੇਰੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਨਿਆਂ ਦਾ ਨਿਯਮ ਸਭ ਲਈ ਇੱਕਸਾਰ ਲਾਗੂ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ ਅਤੇ ਇਸ ’ਤੇ ਰਾਜਸੀ ਪਹੁੰਚ ਠੀਕ ਨਹੀਂ ਹੈ। ਲਿਹਾਜ਼ਾ ਬੰਦੀ ਸਿੰਘਾਂ ਨੂੰ ਨਿਆਂ ਦੇ ਕੇ ਸਰਕਾਰ ਆਪਣੀ ਜਿੰਮੇਵਾਰੀ ਨਿਭਾਏ ਤਾਂ ਜੋ ਸਿੱਖਾਂ ਅੰਦਰ ਬੇਵਿਸ਼ਵਾਸੀ ਦੀ ਭਾਵਨਾ ਨਾ ਬਣੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਓਐੱਸਡੀ ਸ. ਸਤਬੀਰ ਸਿੰਘ ਧਾਮੀ ਵੀ ਮੌਜੂਦ ਸਨ।
*ਫ਼ੋਟੋ ਕੈਪਸ਼ਨ:* ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ। ਨਾਲ ਹਨ ਭ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ ਤੇ ਸ. ਸਤਬੀਰ ਸਿੰਘ ਧਾਮੀ। (ਪਰਾਸ਼ਰ )

Tags: Breaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਦੇਖਣ ਪਹੁੰਚਣਗੇ CM ਭਗਵੰਤ ਮਾਨ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਦੇਖਣ ਪਹੁੰਚਣਗੇ CM ਭਗਵੰਤ ਮਾਨ

by Ranjit Singh
1 week ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਦੇਖਣ ਪਹੁੰਚਣਗੇ CM ਭਗਵੰਤ ਮਾਨ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਹੀਰੋ ਏਸ਼ੀਅਨ ਚੈਂਪੀਅਨਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 