Latest News: ਖੇਤੀਬਾੜੀ ਵਿਭਾਗ ਨੇ ਵਿਸ਼ਵ ਦਾਲ ਦਿਵਸ ਮਨਾਇਆ : ਡਾ. ਗੁਰਮੇਲ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ (ਸਤੀਸ਼ ਕੁਮਾਰ ਪੱਪੀ):- ਵਿਸ਼ਵ ਦਾਲ ਦਿਵਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਜ਼ਿਲ੍ਹਾ ਐੱਸ.ਏ.ਐੱਸ.ਨਗਰ ਦੇ ਸਿਆਲਬਾ, ਮਾਜਰੀ, ਖੇੜਾ, ਫਤਿਹਪੁਰ, ਬੂਥਗੜ੍ਹ, ਸੰਗਤਪੁਰਾ ਅਤੇ ਖਿਜਰਾਬਾਦ ਵਿਖੇ ਪੀ.ਏ.ਯੂ. ਲੁਧਿਆਣਾ ਵੱਲੋਂ ਮਾਨਤਾ ਪ੍ਰਾਪਤ ਛੋਲੇ ਅਤੇ ਮਸਰ ਦੇ ਪ੍ਰਦਰਸ਼ਨੀ ਪਲਾਟਾਂ ਦਾ ਨਿਰੀਖਣ ਕੀਤਾ ਗਿਆ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦਾਲਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਦੱਸਿਆ ਕਿ ਦਾਲਾਂ ਮਨੁੱਖੀ ਸਿਹਤ ਅਤੇ ਮਿੱਟੀ ਦੀ ਗੁਣਵੱਤਾ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਆਪਣੀ ਜ਼ਮੀਨ ਦਾ ਕੁਝ ਰਕਬਾ ਦਾਲਾਂ ਹੇਠ ਲਿਆਂਦਾ ਜਾਵੇ।
ਡਾ. ਰਮਨ ਕਰੋੜੀਆ ਖੇਤੀਬਾੜੀ ਅਫਸਰ ਮਾਜਰੀ ਨੇ ਗਰਮ ਰੁੱਤ ਅਤੇ ਸਾਉਣੀ ਰੁੱਤ ਵਿੱਚ ਮੂੰਗੀ ਅਤੇ ਮਾਂਹ ਦੀਆਂ ਬੀਜੀਆਂ ਜਾਣ ਵਾਲੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ।
ਇਸੇ ਤਰ੍ਹਾਂ ਬਲਾਕ ਖਰੜ ਦੇ ਪਿੰਡ ਰੁੜਕੀ ਪੁਖਤਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਬਾਕਰਪੁਰ ਵਿਖੇ ਵੀ ਵਿਸ਼ਵ ਦਾਲ ਦਿਵਸ ਮਨਾਇਆ ਗਿਆ। ਵਿਸ਼ਵ ਦਾਲ ਦਿਵਸ ਮੌਕੇ ਡਾ. ਜਸਵਿੰਦਰ ਸਿੰਘ ਏ.ਡੀ.ਓ., ਸ਼੍ਰੀਮਤੀ ਸ਼ਿਖਾ ਸਿੰਗਲਾ, ਡੀ.ਪੀ.ਡੀ. (ਆਤਮਾ) ਸ਼੍ਰੀ ਅਮ੍ਰਿਤਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਸ੍ਰੀ ਪੁਨੀਤ ਗੁਪਤਾ ਬੀ.ਟੀ.ਐਮ. ਸ਼੍ਰੀ ਮਨਜੀਤ ਸਿੰਘ, ਸ਼੍ਰੀ ਜਸਵੰਤ ਸਿੰਘ, ਸ਼੍ਰੀ ਕਮਲਦੀਪ ਸਿੰਘ, ਸ਼੍ਰੀਮਤੀ ਸਿਮਰਨਜੀਤ ਕੌਰ ਏ.ਟੀ.ਐਮ. ਅਤੇ ਸ੍ਰੀ ਸੋਮਨਾਥ, ਸ਼੍ਰੀ ਪਰਮਜੀਤ ਸਿੰਘ, ਸ੍ਰੀ ਜਸਮੇਰ ਸਿੰਘ, ਸ਼੍ਰੀ ਰਾਜਵੀਰ ਸਿੰਘ, ਸ਼੍ਰੀ ਵਿਸਵਨਾਥ, ਸ਼੍ਰੀ ਪ੍ਰੇਮ ਸਿੰਘ, ਸ਼੍ਰੀ ਰਣਬੀਰ ਸਿੰਘ, ਸ਼੍ਰੀ ਬਲਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ।