Latest News : ਅਨਮੋਲ ਬਿਸ਼ਨੋਈ ਨੂੰ ਲੈ ਕੇ ਗ੍ਰਹਿ ਮੰਤਰਾਲੇ ਵੱਲੋਂ ਸਖਤ ਹੁਕਮ ਜਾਰੀ
– ਪੁੱਛਗਿੱਛ ਲਈ ਕਸਟਡੀ ‘ਚ ਨਹੀਂ ਲੈ ਸਕੇਗੀ ਕੋਈ ਪੁਲਿਸ ਜਾਂ ਜਾਂਚ ਏਜੰਸੀ?
ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ): ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲੈ ਕੇ (Latest News) ਵੱਡੀ ਖ਼ਬਰ ਸਾਹਮਣੇ ਆਈ ਹੈ।ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਲੈ ਕੇ ਗ੍ਰਹਿ ਮੰਤਰਾਲੇ ਵੱਲੋਂ ਇਕ ਸਖਤ ਹੁਕਮ ਜਾਰੀ ਕੀਤਾ ਗਿਆ ਹੈ। ਜਿਸਦੇ ਤਹਿਤ ਭਾਰਤੀ ਸਿਵਲ ਸੁਰੱਖਿਆ ਕੋਡ (BNSS) ਦੀ ਧਾਰਾ 303 ਦੇ ਤਹਿਤ 1 ਸਾਲ ਤਕ ਕੋਈ ਵੀ ਰਾਜ ਪੁਲਿਸ ਜਾਂ ਏਜੰਸੀ ਅਨਮੋਲ ਬਿਸ਼ਨੋਈ ਦੀ ਕਸਟਡੀ ਨਹੀਂ ਲੈ ਸਕੇਗੀ। ਜੇਕਰ ਕੋਈ ਪੁਲਿਸ ਜਾਂ ਜਾਂਚ ਏਜੰਸੀ ਉਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ, ਤਾਂ ਉਨ੍ਹਾਂ ਨੂੰ ਤਿਹਾੜ ਜੇਲ੍ਹ ਜਾਣਾ ਪਵੇਗਾ।

ਇਸ ਹੁਕਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਪ੍ਰਭਾਵਿਤ ਨਾ ਹੋਵੇ (Latest News) ਅਤੇ ਦੋਸ਼ੀ ਨੂੰ ਕਿਸੇ ਵੀ ਬਾਹਰੀ ਖਤਰੇ ਤੋਂ ਬਚਾਇਆ ਜਾ ਸਕੇ । ਲਾਰੈਂਸ, ਜੋ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਹੈ, ਲਈ ਵੀ ਪਹਿਲਾਂ ਇਸੇ ਤਰ੍ਹਾਂ ਦੇ ਹੁਕਮ ਜਾਰੀ ਕੀਤੇ ਗਏ ਸਨ। ਦੋਵਾਂ ਨੂੰ ਵੱਖ-ਵੱਖ ਹਾਈ-ਪ੍ਰੋਫਾਈਲ ਮਾਮਲਿਆਂ ਵਿੱਚ ਨਾਮਜ਼ਦ ਦੋਸ਼ੀ ਮੰਨਿਆ ਜਾਂਦਾ ਹੈ।
ਅਨਮੋਲ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ NIA ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਸੀ। ਬਾਅਦ ਵਿੱਚ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਪਹਿਲਾਂ ਉਸਨੂੰ 11 ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਬਾਅਦ ਵਿੱਚ ਅਦਾਲਤ ਨੇ ਉਸਦੀ ਹਿਰਾਸਤ ਨੂੰ ਸੱਤ ਹੋਰ ਦਿਨਾਂ ਲਈ ਵਧਾ ਦਿੱਤਾ। ਅਨਮੋਲ ਇਸ ਸਮੇ ਤਿਹਾੜ ਜੇਲ੍ਹ ਵਿੱਚ ਬੰਦ ਹੈ। ਅਨਮੋਲ ਵਿਰੁੱਧ ਕਈ ਗੰਭੀਰ ਦੋਸ਼ ਹਨ ਜਿਨ੍ਹਾਂ ਵਿੱਚ ਐਨਸੀਪੀ ਨੇਤਾ ਬਾਬਾ ਸਿੱਦੀਕੀ ਦਾ ਕਤਲ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਮੂਲੀਅਤ ਅਤੇ ਸਟਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦੀ ਸਾਜਿਸ਼ ਸ਼ਾਮਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























