Latest news: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ
– ਭਾਰਤ-ਕੈਨੇਡਾ ਵਿਚਾਲੇ ਹੋਰ ਵੱਧ ਸਕਦੀ ਹੈ ਤਲਖੀ, ਪੜ੍ਹੋ ਪੂਰੀ ਖਬਰ
ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਭਾਰਤ ਅਤੇ ਕੈਨੇਡਾ ਵਿਚਾਲੇ ਤਲਖੀ ਹੋਰ ਵੱਧ ਸਕਦੀ ਹੈ। ਦਰਅਸਲ ਅਨਮੋਲ ਬਿਸ਼ਨੋਈ ਦੀ ਅਮਰੀਕਾ ’ਚ ਗ੍ਰਿਫਤਾਰੀ ਤੋਂ ਬਾਅਦ ਭਾਰਤ ਸਰਕਾਰ ਦੇ ਨਾਲ-ਨਾਲ ਕੈਨੇਡਾ ਸਰਕਾਰ ਵੱਲੋਂ ਵੀ ਉਸ ਦੀ ਹਵਾਲਗੀ ਦੀ ਮੰਗ ਰੱਖੀ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਸਰਕਾਰ ਉਸ ਨੂੰ ਪਹਿਲਾਂ ਕੈਨੇਡਾ ਦੇ ਹਵਾਲੇ ਕਰ ਸਕਦੀ ਹੈ।
ਮੀਡੀਆ ਰਿਪੋਰਟਸ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਅਨਮੋਲ ਦੀ ਹਵਾਲਗੀ ਦੀ ਮੰਗ ਇਸ ਲਈ ਰੱਖੀ ਜਾ ਰਹੀ ਹੈ ਕਿ ਉਹ ਕੈਨੇਡਾ ਵਿਚ ਪੰਜਾਬੀ ਮੂਲ ਦੇ ਲੋਕਾਂ ਨਾਲ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਅਨਮੋਲ ਤੋਂ ਪੁੱਛਗਿੱਛ ਕਰ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਮੋਸਟ ਵਾਂਟਿਡ ਕ੍ਰਿਮੀਨਲ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਸਰਕਾਰ ਭਾਰਤ ਨੂੰ ਸੌਂਪਦੀ ਹੈ ਜਾਂ ਫਿਰ ਕੈਨੇਡਾ ਸਰਕਾਰ ਦੇ ਹਵਾਲੇ ਕਰਦੀ ਹੈ।
ਦੱਸ ਦਈਏ ਕਿ ਅਨਮੋਲ ਨੂੰ 14 ਨਵੰਬਰ ਨੂੰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੀ ਰਾਜਧਾਨੀ ਸੈਕਰਾਮੈਂਟੋ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅਨਮੋਲ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਸ ਦੇ ਨਾਲ ਹੀ ਉਸ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਸਾਹਮਣੇ ਆਇਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























