Latest News : ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ ਖਨੌਰੀ ਬਾਰਡਰ ; ਡੱਲੇਵਾਲ ਦੀ ਸਿਹਤ ਨੂੰ ਲੈ ਕੇ ਦਿੱਤੀ ਵੱਡੀ ਅਪਡੇਟ
ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ’ਤੇ ਮਰਨ ਵਰਤ ਜਾਰੀ ਹੈ। ਉਹਨਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਜਿੱਥੇ ਕਈ ਕਲਾਕਾਰ ਅਤੇ ਆਗੂ ਪਹੁੰਚ ਰਹੇ ਹਨ, ਉੱਥੇ ਹੀ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਵੀ ਬੁੱਧਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਉੱਥੇ ਪੁੱਜੇ।
ਬੱਬੂ ਮਾਨ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਖਨੌਰੀ ਬਾਰਡਰ ਕਿਸਾਨ ਫਰੰਟ ਪਹੁੰਚੇ। ਉਹਨਾਂ ਨੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਬੱਬੂ ਮਾਨ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਕਿਹਾ ਕਿ ਤੁਹਾਨੂੰ ਆਪਣੇ ਪਰਿਵਾਰ, ਬੱਚਿਆਂ ਅਤੇ ਸਾਥੀਆਂ ਨਾਲ ਇੱਥੇ ਆਉਣਾ ਚਾਹੀਦਾ ਹੈ।ਬੱਬੂ ਮਾਨ ਨੇ ਡੱਲੇਵਾਲ ਦੀ ਸਿਹਤ ਬਾਰੇ ਦੱਸਦਿਆਂ ਕਿਹਾ ਕਿ ਜਦੋਂ ਮੈਂ ਪਹਿਲਾਂ ਆਇਆ ਸੀ ਤਾਂ ਡੱਲੇਵਾਲ ਜੀ ਕੁਝ ਨਾ ਕੁਝ ਗੱਲਾਂ ਕਰਦੇ ਸੀ ਪਰ ਹੁਣ ਉਨ੍ਹਾਂ ਦੀ ਸਿਹਤ ਨਾਜ਼ੁਕ ਹੋ ਚੁੱਕੀ ਹੈ। ਉਹ ਗੱਲਬਾਤ ਤੱਕ ਨਹੀਂ ਕਰ ਰਹੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਬੱਬੂ ਮਾਨ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਪਹੁੰਚੇ ਸਨ।
ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਹੁਣ ਬੋਲਣ ਵਿੱਚ ਦਿੱਕਤ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਆਗੂਆਂ ਨੇ 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਖਨੌਰੀ ਮੋਰਚੇ ਤੋਂ ਕਿਸਾਨਾਂ ਨੂੰ ਆਪਣਾ ਸੁਨੇਹਾ ਦੇਣਗੇ ਅਤੇ ਸਾਰੇ ਕਿਸਾਨਾਂ ਨੂੰ ਸਵੇਰੇ 10 ਵਜੇ ਤੱਕ ਖਨੌਰੀ ਕਿਸਾਨ ਮੋਰਚੇ ਵਿੱਚ ਪੁੱਜਣਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/