Latest news : ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ) ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
ਮੌਤ ਦੀ ਸਜ਼ਾ ਪ੍ਰਾਪਤ ਰਾਜੋਆਣਾ ਨੇ ਸੁਪਰੀਮ ਕੋਰਟ ‘ਚ ਸਜ਼ਾ ‘ਚ 12 ਸਾਲ ਦੀ ਦੇਰੀ ਹੋਣ ਦਾ ਹਵਾਲਾ ਦਿੰਦਿਆਂ ਰਹਿਮ ਦੀ ਅਪੀਲ ਦਾਖਲ ਕੀਤੀ ਸੀ। ਜਸਟਿਸ ਬੀਆਰ ਗਵਈ, ਪੀਕੇ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦਾ ਵਿਸ਼ੇਸ਼ ਬੈਂਚ ਅੱਜ 20 ਜਨਵਰੀ ਨੂੰ ਮਾਮਲੇ ’ਤੇ ਸੁਣਵਾਈ ਕਰੇਗਾ। ਪਿਛਲੀ ਸੁਣਵਾਈ ਦੌਰਾਨ ਜਸਟਿਸ ਗਵਈ ਦੀ ਅਗਵਾਈ ਵਾਲੇ ਹੇਠਲੇ ਬੈਂਚ ਨੇ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਉਸ ਸਮੇਂ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਹੋਰ ਸਮਾਂ ਮੰਗਦਿਆਂ ਕਿਹਾ ਸੀ ਕਿ ਮਾਮਲੇ ਦੀ ਸੰਵਦੇਨਸ਼ੀਲਤਾ ਨੂੰ ਦੇਖਦਿਆਂ ਏਜੰਸੀਆਂ ਤੋਂ ਹੋਰ ਜਾਣਕਾਰੀ ਹਾਸਲ ਕੀਤੇ ਜਾਣ ਦੀ ਲੋੜ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/