Latest News : ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਖਤਮ
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ
ਚੰਡੀਗੜ੍ਹ, 11ਫਰਵਰੀ(ਵਿਸ਼ਵ ਵਾਰਤਾ)Latest News : ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪ੍ਰੈਸ ਕਾਨਫਰੰਸ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ, ‘‘ਦਿੱਲੀ ਚੋਣਾਂ ਵਿੱਚ ਪੰਜਾਬ ਦੇ ਸਾਡੇ ਸਾਥੀਆਂ ਨੇ ਬਹੁਤ ਮਿਹਨਤ ਕੀਤੀ, ਇਸ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਪੰਜਾਬ ਵਿੱਚ ਸਾਡੀ ਸਰਕਾਰ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ, ਜਿਸ ਵਿਚ ਬਿਜਲੀ, ਸਿੱਖਿਆ ਆਦਿ ਖੇਤਰ ਸ਼ਾਮਲ ਹਨ, ਅਸੀਂ ਉਸ ਵਿਚ ਹੋਰ ਤੇਜ਼ੀ ਲਿਆਉਣੀ ਹੈ। ਉਨ੍ਹਾਂ ਕਿਹਾ ਕਿ ਹਾਰ-ਜਿੱਤ ਹੁੰਦੀ ਰਹਿੰਦੀ ਹੈ, ਸਾਡੀ ਪਾਰਟੀ ਆਪਣੇ ਕੰਮ ਲਈ ਜਾਣੀ ਜਾਂਦੀ ਹੈ ਅਤੇ ਅਸੀਂ ਧਰਮ, ਗੁੰਡਾਗਰਦੀ ਦੀ ਰਾਜਨੀਤੀ ਨਹੀਂ ਕਰਦੇ। ਮਾਨ ਨੇ ਕਿਹਾ ਕਿ ਅੱਜ ਦਿੱਲੀ ਅਤੇ ਪੰਜਾਬ ਦੀਆਂ ਟੀਮਾਂ ਨੇ ਮਿਲ ਕੇ ਫੈਸਲਾ ਕੀਤਾ ਹੈ ਕਿ ਅਸੀਂ ਪੰਜਾਬ ਨੂੰ ਇੱਕ ਮਾਡਲ ਬਣਾਵਾਂਗੇ ਅਤੇ ਦੇਸ਼ ਨੂੰ ਦਿਖਾਵਾਂਗੇ।”
https://x.com/BhagwantMann/status/1889215755394445497
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/