• Latest
  • Trending
Latest News: ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

Latest News: ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

29 minutes ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

50 minutes ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

55 minutes ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

1 hour ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

2 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

2 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

2 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

3 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

4 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ

March 8, 2025
in ਖਬਰਾਂ, ਚੰਡੀਗੜ੍ਹ, ਪੰਜਾਬ
Latest News: ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

Latest News: ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

  • ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ
  • ਚੈਂਪੀਅਨਜ਼ ਟਰਾਫੀ ਦੇ ਫਾਈਨਲ ਲਈ ਟੀਮ ਇੰਡੀਆ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Latest News: ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ):- ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ‘ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ ਭਰਤੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਅੱਜ ਵਿਦੇਸ਼ ਜਾਣ ਵਾਲੀਆਂ ਜ਼ਿਆਦਾਤਰ ਪ੍ਰਿੰਸੀਪਲ ਔਰਤਾਂ ਹਨ। ਉਨ੍ਹਾਂ ਕਿਹਾ ਕਿ ਇਸ ਪਰਸਪਰ ਗਿਆਨ ਵਟਾਂਦਰਾ ਪ੍ਰੋਗਰਾਮ ਨਾਲ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਦੁਨੀਆ ਭਰ ਦੇ ਸਭ ਤੋਂ ਵਧੀਆ ਸਿੱਖਣ ਅਭਿਆਸਾਂ ਬਾਰੇ ਜਾਣੂ ਕਰਵਾਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਮੁਹਾਰਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਤਿਆਰ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਵਿਦਿਆਰਥੀ ਇਨ੍ਹਾਂ ਪ੍ਰਿੰਸੀਪਲਾਂ ਦੇ ਅਪਗ੍ਰੇਡ ਕੀਤੇ ਹੁਨਰ ਤੋਂ ਬਹੁਤ ਕੁਝ ਸਿੱਖਣਗੇ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਹ ਕਾਨਵੈਂਟ ਦੇ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਿੰਸੀਪਲ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸਾਂਝੀ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਲਗਾਤਾਰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਡਲ, ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਕੂਲਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਮਾਪੇ-ਅਧਿਆਪਕ ਮਿਲਣੀ ਵੀ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਵਿੱਚ ਮਦਦ ਕਰਨਗੇ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਭਲਕੇ ਹੋਣ ਵਾਲੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਹਰੇਕ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਪਲ ਤੱਕ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਟੀਮ ਇੰਡੀਆ ਐਤਵਾਰ ਨੂੰ ਹੋਣ ਵਾਲੇ ਮੈਚ ਵਿੱਚ ਚੈਂਪੀਅਨਜ਼ ਕੱਪ ਟਰਾਫੀ ਚੁੱਕ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗੀ।

Tags: BREAKING NEWSBreaking news in PunjabiChandigarhLatest Punjab newsLatest Punjab news in PunjabimohaliPUNJAB CMPunjab CM Bhagwant Manntop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

by Ranjit Singh
2 weeks ago
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 