Latest news : BRICS ‘ਚ ਸ਼ਾਮਲ ਹੋਣ ਲਈ ਰੂਸ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਅਤੇ 23 ਅਕਤੂਬਰ ਨੂੰ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰੂਸ ਜਾਣਗੇ। ਵਿਦੇਸ਼ ਮੰਤਰਾਲੇ ਨੇ ਅੱਜ (ਸ਼ੁੱਕਰਵਾਰ ਨੂੰ) ਇਹ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਰੂਸ ਇਸ ਸਾਲ 16ਵੇਂ ਬ੍ਰਿਕਸ ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ। ਰੂਸ ਦੇ ਕਜ਼ਾਨ ‘ਚ ਹੋਣ ਵਾਲੇ ਇਸ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਮੈਂਬਰ ਦੇਸ਼ਾਂ ਦੇ ਨੇਤਾਵਾਂ ਨਾਲ ਦੋ-ਪੱਖੀ ਗੱਲਬਾਤ ਵੀ ਕਰਨਗੇ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਸੰਮੇਲਨ ‘ਚ ਸ਼ਿਰਕਤ ਕਰਨਗੇ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਜੁਲਾਈ ‘ਚ ਰੂਸ ਦਾ ਦੌਰਾ ਕੀਤਾ ਸੀ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਉਨ੍ਹਾਂ ਨੂੰ ਬ੍ਰਿਕਸ ਸੰਮੇਲਨ ਲਈ ਸੱਦਾ ਦਿੱਤਾ ਸੀ।