Latest News : ਅਦਾਕਾਰ ਅੱਲੂ ਅਰਜੁਨ ਖ਼ਿਲਾਫ਼ ਕੇਸ ਦਰਜ
ਜਾਣੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਹੈਦਰਾਬਾਦ ‘ਚ ਫਿਲਮ ਪੁਸ਼ਪਾ-2 ਦੀ ਸਕ੍ਰੀਨਿੰਗ ਦੌਰਾਨ ਭਗਦੜ ਕਾਰਨ ਇਕ ਔਰਤ ਦੀ ਮੌਤ ਦੇ ਮਾਮਲੇ ‘ਚ ਪੁਲਿਸ ਨੇ ਅਭਿਨੇਤਾ ਅੱਲੂ ਅਰਜੁਨ, ਥੀਏਟਰ ਅਤੇ ਸੁਰੱਖਿਆ ਏਜੰਸੀ ਦੇ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅੱਲੂ ਅਰਜੁਨ ਬੁੱਧਵਾਰ ਰਾਤ ਨੂੰ ਬਿਨਾਂ ਦੱਸੇ ਸੰਧਿਆ ਥੀਏਟਰ ਵਿੱਚ ਫਿਲਮ ਦੀ ਸਕ੍ਰੀਨਿੰਗ ਲਈ ਆਏ ਸਨ। ਥੀਏਟਰ ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕ ਅੱਲੂ ਅਰਜੁਨ ਨੂੰ ਮਿਲਣ ਲਈ ਬੇਤਾਬ ਸਨ। ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਨੇ ਅਭਿਨੇਤਾ ਦੇ ਨਾਲ ਥੀਏਟਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਥੀਏਟਰ ਵਿੱਚ ਭਾਰੀ ਭੀੜ ਇਕੱਠੀ ਹੋ ਗਈ। ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਹਲਕਾ ਲਾਠੀਚਾਰਜ ਕੀਤਾ। ਭੀੜ ਵਿੱਚ ਦਮ ਘੁਟਣ ਕਾਰਨ ਬੇਹੋਸ਼ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ‘ਚ ਡਾਕਟਰ ਨੇ ਇਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਤਿੰਨ ਲੋਕਾਂ ਦਾ ਇਲਾਜ ਚੱਲ ਰਿਹਾ ਹੈ।
ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਅੱਲੂ ਅਰਜੁਨ, ਉਸਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਦੇ ਖਿਲਾਫ ਭਾਰਤੀ ਜ਼ਾਬਤਾ ਦੀ ਧਾਰਾ 105 ਅਤੇ 118 (1) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਥੀਏਟਰ ਪ੍ਰਬੰਧਕਾਂ ਵੱਲੋਂ ਫਿਲਮ ਦੇ ਅਦਾਕਾਰ ਤੇ ਹੋਰ ਮੈਂਬਰਾਂ ਦੀ ਆਮਦ ਸਬੰਧੀ ਕੋਈ ਅਗਾਊਂ ਸੂਚਨਾ ਜਾਂ ਪ੍ਰਬੰਧ ਨਹੀਂ ਕੀਤਾ ਗਿਆ ਸੀ। ਪੁਲੀਸ ਨੇ ਮੁੱਢਲੀ ਜਾਂਚ ਦੇ ਆਧਾਰ ’ਤੇ ਦੱਸਿਆ ਕਿ ਔਰਤ ਅਤੇ ਉਸ ਦਾ ਬੀਟਾ ਸਿਨੇਮਾ ਹਾਲ ’ਚ ਦਾਖਲ਼ ਹੋਣ ਦੀ ਕੋਸ਼ਿਸ਼ ਕਰ ਰਹੀ ਭੀੜ ਵਿੱਚ ਫਸ ਗਏ। ਧੱਕ-ਮੁੱਕੀ ਦੌਰਾਨ ਦੋਵੇਂ ਦਮ ਘੁੱਟਣ ਕਾਰਨ ਬੇਹੋਸ਼ ਹੋ ਗਏ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਭੀੜ ਤੇ ਲਾਠੀਚਾਰਜ ਵੀ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/