Latest News : ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਅੱਜ ਪਹਿਲਾ ਜਨਮਦਿਨ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਟਵਾਇਆ ਕੇਕ
ਚੰਡੀਗੜ੍ਹ, 17ਮਾਰਚ(ਵਿਸ਼ਵ ਵਾਰਤਾ) Latest News : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਚਰਨਜੀਤ ਸਿੰਘ ਚੰਨੀ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਚੰਨੀ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ “ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਦਿਨ ਮੌਕੇ ਮੂਸੇਵਾਲਾ ਦੇ ਪਰਿਵਾਰ ਦੀਆਂ ਖੁਸ਼ੀਆਂ ਵਿੱਚ ਹਾਜ਼ਰ ਹੋਇਆ ।”
https://www.instagram.com/reel/DHSsx8gP9aW/?igsh=b29tdDcxamduNjl6
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/