Latest News : ਦਿੱਲੀ ਚੋਣਾਂ ਵਿਚਾਲੇ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਸਕੀਮ ਬਾਰੇ ਕੀਤਾ ਵੱਡਾ ਐਲਾਨ
ਚੰਡੀਗੜ੍ਹ, 19ਜਨਵਰੀ(ਵਿਸ਼ਵ ਵਾਰਤਾ) ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਇਸ ਲਈ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਪੰਜਾਬ ਵਿੱਚ ਵੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਮੋਗਾ ਵਿਖੇ ਉਹ ਦੋ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆਏ ਸਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲ ਕਰਨ ਦੇ ਸਵਾਲ ‘ਤੇ ਕਿਹਾ ਕਿ ਇਹ ਚੰਗੀ ਗੱਲ ਹੈ। ਜੇਕਰ ਸਰਕਾਰ ਕਿਸਾਨਾਂ ਨਾਲ ਗੱਲ ਨਹੀਂ ਕਰੇਗੀ, ਤਾਂ ਕਿਸ ਨਾਲ ਗੱਲ ਕਰੇਗੀ? ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਸਿਰਫ਼ ਗੱਲਬਾਤ ਰਾਹੀਂ ਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/