Latest News : ਕਿਸਾਨਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਨਹੀਂ ਬਣੀ ਸਹਿਮਤੀ
5 ਮਾਰਚ ਨੂੰ ਚੰਡੀਗੜ੍ਹ ‘ਚ ਮੋਰਚਾ ਲਾਉਣਗੇ ਕਿਸਾਨ
ਪੜ੍ਹੋ, ਕੀ ਕਿਹਾ ਮੁੱਖ ਮੰਤਰੀ ਮਾਨ ਨੇ
ਚੰਡੀਗੜ੍ਹ, 3ਮਾਰਚ(ਵਿਸ਼ਵ ਵਾਰਤਾ) Latest News : ਸੰਯੁਕਤ ਕਿਸਾਨ ਮੋਰਚਾ (SKM) ਅਤੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਵਿਚਕਾਰ ਲਗਭਗ 2 ਘੰਟੇ ਮੀਟਿੰਗ ਚੱਲੀ। ਇਸ ਮੀਟਿੰਗ ਵਿੱਚ ਕਿਸੇ ਵੀ ਮੁੱਦੇ ‘ਤੇ ਸਹਿਮਤੀ ਨਹੀਂ ਬਣ ਸਕੀ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ 5 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੁੱਖ ਮੰਤਰੀ ਗੁੱਸੇ ਵਿੱਚ ਆ ਗਏ ਅਤੇ ਮੀਟਿੰਗ ਵਿਚਕਾਰੋਂ ਹੀ ਚਲੇ ਗਏ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਸਿਰਫ਼ ਅੱਧੇ ਮੈਮੋਰੰਡਮ ‘ਤੇ ਹੀ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅੱਖ ਵਿੱਚ ਇਨਫੈਕਸ਼ਨ ਹੈ ਅਤੇ ਉਨ੍ਹਾਂ ਦੀ ਡਾਕਟਰ ਨਾਲ ਮੁਲਾਕਾਤ ਹੈ। ਇਸ ਕਾਰਨ ਉਹਨਾਂ ਨੂੰ ਜਾਣਾ ਪਵੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨੂੰ ਪੁੱਛਿਆ ਕਿ ਉਹ 5 ਤਰੀਕ ਨੂੰ ਕੀ ਕਰਨ ਜਾ ਰਹੇ ਹਨ। ਜਦੋਂ ਕਿਸਾਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵਿਰੋਧ ਹੁੰਦਾ ਹੈ ਤਾਂ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਫਿਰ ਉਹ ਉਠੇ ਅਤੇ ਮੀਟਿੰਗ ਛੱਡ ਕੇ ਚਲੇ ਗਏ। ਰਾਜੇਵਾਲ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਕਹਿਣਾ ਮੁਸ਼ਕਲ ਹੈ ਕਿ ਕਿਸੇ ਮੁੱਦੇ ‘ਤੇ ਸਹਿਮਤੀ ਬਣੀ ਸੀ ਜਾਂ ਨਹੀਂ। ਉਨ੍ਹਾਂ ਮੁੱਖ ਮੰਤਰੀ ਦੇ ਇਸ ਤਰ੍ਹਾਂ ਦੇ ਵਿਵਹਾਰ ਨੂੰ ਅਣਉਚਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਉਹ ਕੋਈ ਵਿਰੋਧ ਪ੍ਰਦਰਸ਼ਨ ਨਹੀਂ ਕਰਨਗੇ।
https://x.com/BhagwantMann/status/1896548280936378382
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਹੈ ਉਹਨਾਂ ਨੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/