Latest News : ਕਰਨਲ ਕੁੱਟਮਾਰ ਮਾਮਲਾ ; ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਨੇ ਪਰਿਵਾਰ ਨੂੰ ਦਿੱਤਾ ਨਿਰਪੱਖ ਜਾਂਚ ਤੇ ਇਨਸਾਫ਼ ਦਿਵਾਉਣ ਦਾ ਭਰੋਸਾ
ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ) Latest News : ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿਚ ਅੱਜ ਉਹਨਾਂ ਦੇ ਪਰਿਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਨਾਲ ਮੁਲਾਕਾਤ ਕੀਤੀ ਗਈ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ। ਜਿੱਥੇ ਸੇਵਾਮੁਕਤ ਫੌਜੀ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜਿਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ।
ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਜਸਵਿੰਦਰ ਬਾਠ ਕਾਫ਼ੀ ਸਕਾਰਾਤਮਕ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਭਰੋਸਾ ਦਿੱਤਾ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਤੁਰੰਤ ਅਧਿਕਾਰੀਆਂ ਨੂੰ ਬੁਲਾਇਆ ਅਤੇ ਕਾਰਵਾਈ ਦੇ ਹੁਕਮ ਦਿੱਤੇ।
ਜ਼ਿਕਰਯੋਗ ਹੈ ਕਿ ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਕਰਨਲ ਬਾਠ ਦੀ ਪਤਨੀ ਨੇ ਮਾਮਲੇ ਦੀ ਕਿਸੇ ਆਜ਼ਾਦ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ। ਉਹਨਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਹੈ। ਰੱਖਿਆ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਮਾਮਲੇ ਤੇ ਨਜ਼ਰ ਰੱਖ ਰਹੇ ਹਨ, ਉਹਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਫੌਜ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਕਰਨਲ ਬਾਠ ਤੇ ਉਹਨਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/