Latest News : ਗੈਸ ਸਿਲੰਡਰ ਹੋਇਆ ਸਸਤਾ

ਚੰਡੀਗੜ੍ਹ, 1ਅਗਸਤ(ਵਿਸ਼ਵ ਵਾਰਤਾ) Latest News : ਅੱਜ (1ਅਗਸਤ) ਤੋਂ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ₹34.50 ਸਸਤਾ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰਾਂ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਹਨ। ਇਸ ਨਵੀਂ ਦਰ ਦੇ ਅਨੁਸਾਰ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਘਰੇਲੂ ਗੈਸ ਸਿਲੰਡਰ ਯਾਨੀ 14 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 19 ਕਿਲੋਗ੍ਰਾਮ LPG ਸਿਲੰਡਰ ਹੁਣ ਅੱਜ ਤੋਂ ਦਿੱਲੀ ਵਿੱਚ 1631 ਰੁਪਏ ਵਿੱਚ ਉਪਲਬਧ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















