Latest news ਸਰਕਾਰੀ ਸਨਮਾਨਾਂ ਨਾਲ ਹੋਇਆ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸਸਕਾਰ
- ਨਿਗਮਬੋਧ ਘਾਟ ਵਿਖੇ ਅੰਤਿਮ ਸਸਕਾਰ ਦੀਆਂ ਰਸਮਾਂ ਕੀਤੀਆਂ ਗਈਆਂ ਪੂਰੀਆਂ
ਨਵੀ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੌਜ ਦੀ ਤੋਪ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨੋਂ ਫ਼ੌਜਾਂ ਨੇ ਉਸ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਤੋਂ ਬਾਅਦ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਮਨਮੋਹਨ ਦੀ ਪਤਨੀ ਗੁਰਸ਼ਰਨ ਕੌਰ, ਵੱਡੀ ਬੇਟੀ ਉਪਿੰਦਰ ਸਿੰਘ (65), ਦੂਜੀ ਬੇਟੀ ਦਮਨ ਸਿੰਘ (61) ਅਤੇ ਤੀਜੀ ਬੇਟੀ ਅੰਮ੍ਰਿਤ ਸਿੰਘ (58) ਨਿਗਮਬੋਧ ਘਾਟ ਵਿਖੇ ਮੌਜੂਦ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਚਿਖਾ ਨੂੰ ਉਨ੍ਹਾਂ ਦੀ ਧੀ ਨੇ ਅਗਨੀ ਦਿੱਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























