Latest News : ED ਦੀ ਟੀਮ ਨੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ) ਝਾਰਖੰਡ ‘ਚ ਵੋਟਿੰਗ ਤੋਂ ਇਕ ਦਿਨ ਪਹਿਲਾਂ ਈਡੀ ਨੇ ਮੰਗਲਵਾਰ ਨੂੰ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਇਹ ਛਾਪੇਮਾਰੀ ਬੰਗਲਾਦੇਸ਼ੀ ਘੁਸਪੈਠੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਹੈ। ਝਾਰਖੰਡ ਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਵੀ ਈਡੀ ਨੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਦੋਵਾਂ ਸੂਬਿਆਂ ‘ਚ 17 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
ਇਸ ਦੇ ਨਾਲ ਹੀ ਇਸ ਦੌਰਾਨ ਇਕ ਮਸ਼ਹੂਰ ਹੋਟਲ ਸਕਾਈਲਾਈਨ ਐਂਡ ਰਿਜ਼ੋਰਟ ਬਾਲੀ ‘ਤੇ ਵੀ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਈਡੀ ਨੇ ਅਸ਼ਵੀ ਡਾਇਗਨੋਸਿਸ ‘ਤੇ ਵੀ ਆਪਣੀ ਪਕੜ ਸਖ਼ਤ ਕਰ ਦਿੱਤੀ ਹੈ।
ਦੱਸ ਦੇਈਏ ਕਿ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਵੀ ਭਾਜਪਾ ਨੇ ਬੰਗਲਾਦੇਸ਼ੀ ਘੁਸਪੈਠ ਨੂੰ ਮੁੱਦਾ ਬਣਾਇਆ ਹੋਇਆ ਹੈ। ਇਹ ਮਾਮਲਾ ਪਿਛਲੇ ਦਿਨੀਂ ਸੁਪਰੀਮ ਕੋਰਟ ਵਿੱਚ ਵੀ ਸੁਣਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/