Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ
ਚੰਡੀਗੜ੍ਹ, 26ਫਰਵਰੀ(ਵਿਸ਼ਵ ਵਾਰਤਾ) Latest News : 26 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਦੀ ਵਧਵੀਂ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭੁਰਥਲਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਪਿੰਡ ਰਾਣਵਾਂ ਮੋਰਚੇ ਵਿੱਚ ਕੀਤੀ ਗਈ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ,ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ,ਸੂਬਾ ਆਗੂ ਅਮਰੀਕ ਸਿੰਘ, ਨਿਰਮਲ ਸਿੰਘ ਅਲੀਪੁਰ, ਰਾਜਿੰਦਰ ਸਿੰਘ ਭੋਗੀਵਾਲ ਨੇ ਦੱਸਿਆ ਕਿ ਕੱਲ੍ਹ ਪੰਜਾਬ ਅਸੈਂਬਲੀ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਰੱਦ ਕਰਨ ਨੂੰ ਸੰਘਰਸ਼ਸ਼ੀਲ ਕਿਸਾਨਾਂ ਦੀ ਅੰਸ਼ਕ ਜਿੱਤ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਅਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਸਮੇਤ ਲਟਕਦੀਆਂ ਭਖਵੀਆਂ ਕਿਸਾਨੀ ਮੰਗਾਂ ਦੇ ਹੱਲ ਲਈ ‘ਤੇ ਖੇਤੀਬਾੜੀ ਏਜੰਡੇ ਅਤੇ ਜਮੀਨਾਂ ਦੇ ਮਾਲਕੀ ਹੱਕ ਲੈਣ ਲਈ ਸੰਯੁਕਤ ਮੋਰਚੇ ਦੇ ਸੱਦੇ ਮਿਤੀ 5 ਮਾਰਚ 2025 ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਇਸ ਮੋਰਚੇ ਨੂੰ ਲੈਕੇ ਆਉਣ ਵਾਲੇ ਦਿਨਾਂ ਵਿੱਚ ਜੰਗੀ ਪੱਧਰ ਤੇ ਪਿੰਡਾਂ ਵਿੱਚ ਰੈਲੀਆਂ ਸਮੇਤ ਔਰਤਾਂ ਦੀਆ ਮੀਟਿੰਗਾਂ ਨੌਜਵਾਨਾਂ ਦੀਆ ਮੀਟਿੰਗਾਂ ਕੀਤੀਆਂ ਜਾਣਗੀਆਂ ਜਿੰਨਾ ਚਿਰ ਪੰਜਾਬ ਸਰਕਾਰ ਇਹਨਾਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਇਸ ਮੰਗ ਦੇ ਵਿੱਚ ਮੁੱਖ ਮੰਗ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ ਕਰਨ ਦੀ ਵੀ ਹੈ ਆਗੂਆਂ ਨੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਲਈ ਵੱਡੀ ਗਿਣਤੀ ਮਾਵਾਂ ਭੈਣਾਂ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਨੂੰ ਵੀ ਨਾਲ ਲੈ ਕੇ ਜਾਣਾ ਹੈ ਅਤੇ ਪਿੰਡ ਕਮੇਟੀਆਂ ਵੱਲੋਂ ਪੱਕੇ ਮੋਰਚੇ ਲਾਉਣ ਲਈ ਆਪਣੀਆਂ ਟਰਾਲੀਆਂ ਉੱਪਰ ਪੱਕੀਆਂ ਤਰਪਾਲਾਂ ਪਾਈਆ ਜਾਣ ਅਤੇ ਲਗਾਤਾਰ ਮੋਰਚਿਆਂ ਦੇ ਵਿੱਚ ਰਹਿਣ ਲਈ ਘਰ ਘਰ ਜਾ ਕੇ ਪਿੰਡਾਂ ਵਿੱਚੋਂ ਰਾਸ਼ਨ ਇਕੱਠਾ ਕੀਤਾ ਜਾਵੇ। ਚੁੱਲੇ ਚੁੱਲੇ ਤੱਕ ਗੱਲ ਪਹੁੰਚਾਈ ਜਾਵੇ ਕਿ ਜੋ ਕਿਸਾਨ ਵਿਰੋਧੀ ਖੇਤੀ ਖਰੜਾ ਕੇਂਦਰ ਸਰਕਾਰ ਲਾਗੂ ਕਰਨਾ ਚਾਹੁੰਦੀ ਹੈ ਅਤੇ ਸਰਕਾਰੀ ਮੰਡੀਆਂ ਦਾ ਭੋਗ ਪਾਉਣਾ ਚਾਹੁੰਦੀ ਹੈ ਇਨਾ ਖਿਲਾਫ ਇਕੱਠੇ ਹੋ ਕੇ ਲੜਾਈ ਨਾ ਲੜੀ ਤਾਂ ਕੁੱਲ ਰੁਜ਼ਗਾਰ ਠੱਪ ਹੋ ਜਾਣੇ ਹਨ ਇਸ ਲਈ ਇਹ ਲੜਾਈ ਕੁੱਲ ਕਿਰਤੀ ਲੋਕਾਂ ਦੀ ਕਿਸਾਨਾਂ ਮਜ਼ਦੂਰਾਂ ਦੀ ਛੋਟੇ ਵਪਾਰੀ ਦੀ ਤੇ ਮੁਲਾਜ਼ਮਾਂ ਦੀ ਸਾਂਝੀ ਲੜਾਈ ਹੈ ਇਸ ਲੜਾਈ ਦੇ ਵਿੱਚ ਕੁੱਲ ਲੁਕਾਈ ਨੂੰ ਨਾਲ ਲੈ ਕੇ ਚੱਲਣਾ ਹੈ।
ਜ਼ਿਲ੍ਹੇ ਦੀ ਵਧਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਆਪ ਸਰਕਾਰ ਖੁਦ ਤਿਆਰ ਕੀਤੀ ਨਵੀਂ ਖੇਤੀ ਨੀਤੀ ਨੂੰ ਕਿਸਾਨਾਂ ਦੇ ਸੁਝਾਵਾਂ ਸਮੇਤ ਲਾਗੂ ਕਰਨ ਤੋਂ ਲਗਾਤਾਰ ਟਾਲ਼ਾ ਵੱਟਦੀ ਆ ਰਹੀ ਹੈ। ਕੇਂਦਰੀ ਭਾਜਪਾ ਸਰਕਾਰ ਕਿਸਾਨਾਂ ਲਈ ਤਿੰਨ ਕਾਲ਼ੇ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਮਾਰੂ ਕਾਰਪੋਰੇਟ ਪੱਖੀ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਪੂਰੇ ਦੇਸ਼ ਦੇ ਕਿਸਾਨਾਂ ਸਿਰ ਮੜ੍ਹਨ ਲਈ ਤਾਹੂ ਹੈ।ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਲਟਕਦੀਆਂ ਮੰਗਾਂ ਦੇ ਤਸੱਲੀਬਖ਼ਸ਼ ਹੱਲ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ। ਇਸ ਲਈ ਐੱਸ ਕੇ ਐੱਮ ਦੀ ਕੌਮੀ ਕਮੇਟੀ ਵੱਲੋਂ ਪੂਰੇ ਦੇਸ਼ ਦੀਆਂ ਸੂਬਾਈ ਰਾਜਧਾਨੀਆਂ ਵਿੱਚ 5 ਮਾਰਚ ਤੋਂ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਪੰਜਾਬ ਵਿੱਚ 7 ਰੋਜ਼ਾ ਮੋਰਚਾ ਦਿਨੇ ਰਾਤ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀਆਂ ਜ਼ੋਰਦਾਰ ਤਿਆਰੀਆਂ ਲਈ ਜਥੇਬੰਦੀ ਵੱਲੋਂ ਦਿਨ ਰਾਤ ਇੱਕ ਕੀਤਾ ਹੋਇਆ ਹੈ। ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਚੰਡੀਗੜ੍ਹ ਮੋਰਚੇ ਵਿੱਚ ਪ੍ਰਵਾਰਾਂ ਸਮੇਤ ਵਹੀਰਾਂ ਘੱਤ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜ਼ਿਲ੍ਹਾ ਆਗੂ ਸਤਿਨਾਮ ਸਿੰਘ ਮਾਣਕ ਮਾਜਰਾ,ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ, ਮਹਿੰਦਰ ਸਿੰਘ ਭੁਰਥਲਾ, ਜਗਤਾਰ ਸਿੰਘ ਸਰੌਦ, ਬਲਾਕ ਆਗੂ ਹਰਿੰਦਰ ਸਿੰਘ ਚੌਦਾਂ, ਸੰਦੀਪ ਸਿੰਘ ਉਪੋਕੀ, ਗੁਰਮੀਤ ਕੌਰ ਕੁਠਾਲਾ,ਸਮੇਤ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਸ਼ਾਮਲ ਹੋਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/