Latest News : ਉੱਘੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਮੁੱਖ ਮੰਤਰੀ ਦੀ ਮੌਜੂਦਗੀ ‘ਚ ਭਾਜਪਾ ‘ਚ ਹੋਏ ਸ਼ਾਮਲ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ) Latest News : ਡੇਰਾਬੱਸੀ ਦੇ ਉੱਘੇ ਸਮਾਜ ਸੇਵੀ, ਕਾਰੋਬਾਰੀ ਅਤੇ ਟਿਊਬਵੈੱਲ ਇੰਜੀਨੀਅਰ ਗੁਰਦਰਸ਼ਨ ਸਿੰਘ ਸੈਣੀ ਅੱਜ ਸ਼ਨੀਵਾਰ ਨੂੰ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।

ਡੇਰਾਬੱਸੀ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ ਗੁਰਦਰਸ਼ਨ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਸਮੇਤ ਸੀਨੀਅਰ ਭਾਜਪਾ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਜੁਆਇੰਨ ਕੀਤੀ।

ਗੁਰਦਰਸ਼ਨ ਸਿੰਘ ਸੈਣੀ, ਜੋ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਡੇਰਾਬੱਸੀ ਵਿੱਚ ਭਾਈਚਾਰਕ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਵਿੱਚ ਆਪਣੇ ਯੋਗਦਾਨ ਲਈ ਇੱਕ ਜਾਣੇ-ਪਛਾਣੇ ਵਿਅਕਤੀ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























