Latest News : ਪੰਜਾਬੀ ਗਾਇਕ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖਮੀ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Latest News : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ (Guru Randhawa)ਨੇ ਸੋਸ਼ਲ ਮੀਡੀਆ ਤੇ ਉਹਨਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ।
ਗੁਰੂ ਰੰਧਾਵਾ (Guru Randhawa) ਨੇ ਸੋਸ਼ਲ ਮੀਡੀਆ ਤੇ ਫੋਟੋ ਸ਼ੇਅਰ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਹੈ, ਉਹਨਾਂ ਨੇ ਦੱਸਿਆ ਕਿ ਇੱਕ ਐਕਸ਼ਨ ਸੀਨ ਦੌਰਾਨ ਉਹਨਾਂ ਨੂੰ ਸੱਟ ਲੱਗੀ। ਫਿਲਮ ‘ਸ਼ੌਕੀ ਸਰਦਾਰ’ ਵਿੱਚ ਸਟੰਟ ਕਰਦੇ ਸਮੇਂ ਉਹ ਜ਼ਖਮੀ ਹੋਏ ਹਨ। ਇਹ ਹਾਦਸਾ ਗੁਰੂ ਰੰਧਾਵਾ ਨਾਲ ਉਸ ਸਮੇਂ ਵਾਪਰਿਆ ਜਦੋਂ ਉਹ ਉਨ੍ਹਾਂ ਦੀ ਆਉਣ ਵਾਲੀ ਫਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ।
ਗੁਰੂ ਰੰਧਾਵਾ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਫੋਟੋ ਦੇ ਨਾਲ ਕੈਪਸ਼ਨ ਲਿਖਿਆ – “ਮੇਰਾ ਪਹਿਲਾ ਸਟੰਟ, ਮੇਰੀ ਪਹਿਲੀ ਸੱਟ, ਪਰ ਮੇਰਾ ਹੌਸਲਾ ਅਟੁੱਟ ਹੈ। ਸ਼ੌਂਕੀ ਸਰਦਾਰ ਫਿਲਮ ਦੇ ਸੈੱਟ ਤੋਂ ਇੱਕ ਯਾਦ। ਬਹੁਤ ਮੁਸ਼ਕਲ ਕੰਮ ਆ ਐਕਸ਼ਨ ਵਾਲਾ ਪਰ ਮੈਂ ਆਪਣੇ ਦਰਸ਼ਕਾਂ ਲਈ ਸਖ਼ਤ ਮਿਹਨਤ ਕਰਾਂਗਾ। “
https://www.instagram.com/p/DGZ4uD9P6x1/?utm_source=ig_web_copy_link
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/