Latest News : ਗਿਆਨੇਸ਼ ਕੁਮਾਰ ਅੱਜ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਣਗੇ ਅਹੁਦਾ
ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ) Latest News :1988 ਬੈਚ ਦੇ ਆਈਏਐਸ ਅਧਿਕਾਰੀ ਅਤੇ ਮੌਜੂਦਾ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ (Gyanesh Kumar) ਨੂੰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਬੁੱਧਵਾਰ (19ਫਰਵਰੀ) )ਨੂੰ ਅਹੁਦਾ ਸੰਭਾਲਣਗੇ।
ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ। ਮੌਜੂਦਾ ਸੀਈਸੀ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਗਏ ਹਨ। ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/