Latest News : ਗਿਆਨੇਸ਼ ਕੁਮਾਰ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ
ਮੌਜੂਦਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅੱਜ ਹੋ ਰਹੇ ਹਨ ਸੇਵਾਮੁਕਤ
ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) Latest News : ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ (Gyanesh Kumar) ਨੂੰ ਭਾਰਤ ਦਾ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲੇ ਨੇ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।
ਮੌਜੂਦਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅੱਜ(18 ਫਰਵਰੀ) ਸੇਵਾਮੁਕਤ ਹੋ ਰਹੇ ਹਨ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਅਹੁਦੇ ਦਾ ਕਾਰਜਕਾਲ) ਐਕਟ-2023 ਦੀ ਧਾਰਾ 4 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ।ਤੁਹਾਨੂੰ ਦੱਸ ਦੇਈਏ ਕਿ ਗਿਆਨੇਸ਼ ਕੁਮਾਰ (Gyanesh Kumar) ਕੇਰਲ ਕੇਡਰ ਦੇ 1988 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਪਿਛਲੇ ਸਾਲ ਮਾਰਚ ਤੋਂ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/