Latest News : ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ
- ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ
- 2 ਹਜ਼ਾਰ PTI ਟੀਚਰਾਂ ਦੀ ਕੀਤੀ ਜਾਵੇਗੀ ਭਰਤੀ
- ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ
ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ)Latest News : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ ਹਨ।
ਮੀਟਿੰਗ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਕੈਬਿਨੇਟ ਮੀਟਿੰਗ ਵਿੱਚ ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ। ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਪ੍ਰਵਾਸੀ ਪੰਜਾਬੀਆਂ ਦੇ ਫੈਸਲਿਆਂ ਲਈ ਪੰਜਾਬ ਅੰਦਰ ਛੇ ਐਨ ਆਰ ਆਈ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। PTI 2000 ਟੀਚਰਾਂ ਦੀ ਭਰਤੀ ਕੀਤੀ ਜਾਵੇਗੀ। ਰਾਜਪਾਲ ਦਫਤਰ, ਯੂਵਕ ਸੇਵਾਵਾਂ ਤੇ ਹੋਰ ਵਿਭਾਗਾਂ ‘ਚ ਪੋਸਟਾਂ ਸਥਾਪਿਤ ਕੀਤੀਆਂ ਗਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਹੈ। ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਸੈਸ਼ਨ ਦੀ ਕਾਰਵਾਈ 24 ਅਤੇ 25 ਫਰਵਰੀ ਨੂੰ ਚੱਲੇਗੀ ਉਨ੍ਹਾਂ ਕਿਹਾ ਕਿ ਪੈਂਡਿੰਗ ਬਿਲਾਂ ਨੂੰ ਵੀ ਪਾਸ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/