Latest News : ਮੁੜ ਸੁਪਰੀਮ ਕੋਰਟ ਪਹੁੰਚਿਆ ਪੰਜਾਬ-ਹਰਿਆਣਾ ਬਾਰਡਰ ਬੰਦ ਦਾ ਮਾਮਲਾ
ਅੱਜ ਹੋ ਸਕਦੀ ਹੈ ਮਾਮਲੇ ਦੀ ਸੁਣਵਾਈ
ਚੰਡੀਗੜ੍ਹ, 9 ਦਸੰਬਰ(ਵਿਸ਼ਵ ਵਾਰਤਾ) ਇੱਕ ਵਾਰ ਫਿਰ ਤੋਂ ਪੰਜਾਬ-ਹਰਿਆਣਾ ਬਾਰਡਰ ਬੰਦ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਹੈ। ਪੰਜਾਬ ਦੇ ਗੌਰਵ ਲੂਥਰਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਅਦਾਲਤ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਸਰਹੱਦਾਂ ਖੋਲ੍ਹਣ ਦੇ ਹੁਕਮ ਦੇਵੇ। ਸਰਹੱਦ ਨੂੰ ਬੰਦ ਕਰਨਾ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਸੂਤਰਾਂ ਮੁਤਾਬਕ ਸੁਪਰੀਮ ਕੋਰਟ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/