Latest News : ਕੰਗਨਾ ਰਣੌਤ ਦੀ ਆਗਰਾ ਅਦਾਲਤ ‘ਚ ਪੇਸ਼ੀ ਅੱਜ
ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ) ਬਾਲੀਵੁੱਡ ਅਭਿਨੇਤਰੀ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਅੱਜ ਵੀਰਵਾਰ ਨੂੰ ਆਗਰਾ ਕੋਰਟ ਵਿੱਚ ਪੇਸ਼ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 28 ਨਵੰਬਰ ਨੂੰ ਕੰਗਨਾ ਨੇ ਅਦਾਲਤ ‘ਚ ਆਪਣਾ ਪੱਖ ਪੇਸ਼ ਕਰਨਾ ਸੀ ਪਰ ਕੰਗਨਾ ਪੇਸ਼ ਨਹੀਂ ਹੋਈ ਅਤੇ ਨਾ ਹੀ ਉਸ ਨੇ ਆਪਣਾ ਵਕੀਲ ਭੇਜਿਆ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 12 ਦਸੰਬਰ ਦਿੱਤੀ ਹੈ। ਆਗਰਾ ਦੀ ਐਮ.ਪੀ./ਐਮ.ਐਲ.ਏ. ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੰਗਨਾ ਨਿਰਧਾਰਤ ਸਮੇਂ ਅਤੇ ਤਰੀਕ ‘ਤੇ ਪੇਸ਼ ਨਹੀਂ ਹੁੰਦੀ ਹੈ ਜਾਂ ਆਪਣਾ ਪੱਖ ਪੇਸ਼ ਨਹੀਂ ਕਰਦੀ ਹੈ, ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਜਾਰੀ ਰਹੇਗੀ।
ਰਾਜੀਵ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਰਾਮ ਸ਼ੰਕਰ ਸ਼ਰਮਾ ਨੇ ਦੱਸਿਆ ਕਿ ਅਦਾਲਤ ਨੇ ਕੰਗਨਾ ਰਣੌਤ ਵਿਰੁੱਧ ਨਵਾਂ ਨੋਟਿਸ ਜਾਰੀ ਕੀਤਾ ਹੈ। ਕੰਗਨਾ ਰਣੌਤ ਵਿਰੁੱਧ ਕਿਸਾਨਾਂ ’ਤੇ ਅਪਮਾਨਜਨਕ ਟਿੱਪਣੀ ਕਰਨ ਅਤੇ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਸਿਧਾਂਤ ਦਾ ਮਜ਼ਾਕ ਉਡਾਉਣ ਲਈ ਕੇਸ ਦਰਜ ਕੀਤਾ ਗਿਆ ਸੀ।
Kangana Ranaut : ਆਗਰਾ ਦੀ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/