Latest News : ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਵਾਈਸ ਚਾਂਸਲਰ ਪ੍ਰੋ.ਕਰਮਜੀਤ ਸਿੰਘ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਚੰਡੀਗੜ੍ਹ, 14 ਅਗਸਤ(ਵਿਸ਼ਵ ਵਾਰਤਾ) Latest News : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਵਲੋਂ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਲੱਗੇ ਦੋਸ਼ਾਂ ਦੇ ਤਹਿਤ 15 ਦਿਨ ਦੇ ਅੰਦਰ ਅੰਦਰ ਅਕਾਲ ਤਖਤ ਸਕੱਤਰੇਤ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ। ਇਸ ਸੰਬੰਧੀ ਵਾਈਸ ਚਾਂਸਲਰ ਕਰਮਜੀਤ ਸਿੰਘ ਨੂੰ ਇਕ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਭੇਜਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























