Latest news ਸੜਕ ਵਿਚਾਲੇ ਅੱਗ ਦਾ ਗੋਲਾ ਬਣੀ ਲੈਂਬੋਰਗਿਨੀ ਕਾਰ
ਮਹਾਰਾਸ਼ਟਰ – ਮੁੰਬਈ ਦੇ ਕੋਸਟਲ ਰੋਡ ‘ਤੇ ਲੈਂਬੋਰਗਿਨੀ ਕਾਰ ਨੂੰ ਅੱਗ ਲੱਗ ਗਈ। ਹਾਦਸੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਅਮਲੇ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ। ਕਰੀਬ 45 ਮਿੰਟਾਂ ‘ਚ ਅੱਗ ‘ਤੇ ਕਾਬੂ ਪਾਇਆ ਗਿਆ। ਸੰਤਰੀ ਰੰਗ ਦੀ ਲੈਂਬੋਰਗਿਨੀ ਕਾਰ ਗੁਜਰਾਤ ਨੰਬਰ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਵਿੱਚ ਕਾਰ ਦੇ ਕੈਬਿਨ ਵਿੱਚ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ ਅਤੇ ਇੱਕ ਵਿਅਕਤੀ ਇਸਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਘਟਨਾ ਬੁੱਧਵਾਰ ਰਾਤ ਕਰੀਬ 10:20 ਵਜੇ ਦੀ ਦੱਸੀ ਜਾ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/