Latest news : ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ
– PM ਮੋਦੀ ਅੱਗੇ ਮਜ਼ਬੂਤੀ ਨਾਲ ਰੱਖਿਆ ਪੰਜਾਬ ਦਾ ਪੱਖ, ਪੜੋ ਵੇਰਵਾ

ਨਵੀ ਦਿੱਲੀ, 24 ਮਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਨੀਤੀ ਆਯੋਗ ਦੀ ਮੀਟਿੰਗ ਹੋਈ। ਇਸ ਵਿੱਚ ਸਾਰੇ ਰਾਜਾਂ ਦੇ ਮੁੱਖ ਮੰਤਰੀ, ਉਪ ਰਾਜਪਾਲ ਅਤੇ ਨੀਤੀ ਆਯੋਗ ਦੇ ਉਪ ਚੇਅਰਮੈਨ, ਮੈਂਬਰ ਅਤੇ ਸੀਈਓ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ।

CM ਭਗਵੰਤ ਮਾਨ ਨੇ ਦਿੱਲੀ ਵਿਖੇ ਹੋਈ ਨੀਤੀ ਆਯੋਗ ਦੀ ਮੀਟਿੰਗ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਪੰਜਾਬ ਦਾ ਪੱਖ ਬੇਹੱਦ ਮਜ਼ਬੂਤੀ ਨਾਲ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਭਾਖੜਾ ਡੈਮ ਪ੍ਰਬੰਧਨ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਨੰਗਲ ਡੈਮ ‘ਤੇ CISF ਦੀ ਤਾਇਨਾਤੀ ਦਾ ਵਿਰੋਧ ਕੀਤਾ। CISF ਦੀ ਤਾਇਨਾਤੀ ਦੇ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਵੀ ਕੀਤੀ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ BBMB ਜ਼ਰੀਏ ਪਾਣੀ ਛੱਡਣ ਦੀ ਕੋਸ਼ਿਸ਼, ਡੈਮ ‘ਤੇ CISF ਦੀ ਤੈਨਾਤੀ ਤੇ SYL ਦੇ ਹੱਲ YSL ‘ਤੇ ਪੰਜਾਬ ਦਾ ਸਟੈਂਡ ਸਪੱਸ਼ਟ ਕੀਤਾ ਤੇ ਪੰਜਾਬ ਨਾਲ ਹੋ ਰਹੇ ਧੱਕੇ ਬਾਰੇ ਵਿਰੋਧ ਦਰਜ ਕਰਵਾਇਆ। ਹਰੀਕੇ ਹੈੱਡਵਰਕ ਦੀ ਸਫ਼ਾਈ ਲਈ ₹600 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਵੀ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























