Latest News : ਕਿਸਾਨ ਜਥੇਬੰਦੀਆਂ ਦੀ ਮੀਟਿੰਗ ਥੋੜ੍ਹੀ ਦੇਰ ‘ਚ ਪਾਤੜਾਂ ਵਿਖੇ
‘ਏਕਤਾ ਮਤੇ’ ‘ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 13ਜਨਵਰੀ(ਵਿਸ਼ਵ ਵਾਰਤਾ) ਪਿਛਲੇ 11 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਸ਼ੰਭੂ ਅਤੇ ਖਨੌਰੀ ਸਰਹੱਦ ਤੇ ਡਟੇ ਹੋਏ ਹਨ। ਅੱਜ ਕਿਸਾਨ ਆਗੂਆਂ ਦੀ ਏਕਤਾ ਮਤੇ ਨੂੰ ਲੈ ਕੇ ਇੱਕ ਵੱਡੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪਟਿਆਲਾ ਦੇ ਪਾਤੜਾਂ ਵਿਖੇ 11 ਵਜੇ ਹੋਵੇਗੀ। ਐਸਕੇਐਮ ਦੀ 6 ਮੈਂਬਰੀ ਕਮੇਟੀ ਕਿਸਾਨਾਂ ਨਾਲ ਮੀਟਿੰਗ ਕਰੇਗੀ। ਦੋਵਾਂ ਫੋਰਮਾਂ ਦੇ ਕਿਸਾਨ ਮੀਟਿੰਗ ਵਿੱਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 49 ਦਿਨਾਂ ਤੋਂ ਭੁੱਖ ਹੜਤਾਲ ਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/