Latest News : ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਾਊਦੀ ਅਰਬ ਦਾ ਦੌਰਾ ਵਿਚਾਲੇ ਛੱਡ ਕੇ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ) Latest News : ਜੰਮੂ-ਕਸ਼ਮੀਰ ਵਿੱਚ ਬੀਤੇ ਕੱਲ੍ਹ (ਮੰਗਲਵਾਰ) ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਸਾਊਦੀ ਅਰਬ ਦਾ ਆਪਣਾ ਦੌਰਾ ਵਿਚਾਲੇ ਛੱਡ ਕੇ ਵਾਪਸ ਪਰਤ ਆਏ ਹਨ। ਮੋਦੀ ਮੰਗਲਵਾਰ ਨੂੰ ਸਾਊਦੀ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਦੇ ਸੱਦੇ ‘ਤੇ ਸਾਊਦੀ ਅਰਬ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਸਨ।

ਉਨ੍ਹਾਂ ਨੇ ਅੱਜ ਇੱਕ ਸਰਕਾਰੀ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਣਾ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਇੱਕ ਫੈਕਟਰੀ ਵਿੱਚ ਭਾਰਤੀ ਕਾਮਿਆਂ ਨੂੰ ਮਿਲਣਾ ਸੀ, ਪਰ ਕਸ਼ਮੀਰ ਹਮਲੇ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਵਿਚਕਾਰ ਹੀ ਰੱਦ ਕਰ ਦਿੱਤਾ ਗਿਆ।
ਮੰਗਲਵਾਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ 27 ਲੋਕ ਮਾਰੇ ਗਏ। ਮ੍ਰਿਤਕਾਂ ਵਿੱਚ ਯੂਏਈ ਦਾ ਇੱਕ ਸੈਲਾਨੀ ਅਤੇ ਨੇਪਾਲ ਦਾ ਇੱਕ ਸੈਲਾਨੀ ਵੀ ਸ਼ਾਮਲ ਹੈ। ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 2.45 ਵਜੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਵਾਪਰੀ। ਅੱਤਵਾਦੀ ਸੈਲਾਨੀਆਂ ‘ਤੇ ਗੋਲੀਬਾਰੀ ਕਰਦੇ ਹੋਏ ਫਰਾਰ ਹੋ ਗਏ। ਲਸ਼ਕਰ-ਏ-ਤਾਇਬਾ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























