Latest News : NIA ਵੱਲੋਂ ਜੰਮੂ ‘ਚ 8 ਥਾਵਾਂ ‘ਤੇ ਛਾਪੇਮਾਰੀ ਜਾਰੀ
ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪਾਕਿਸਤਾਨੀ ਅੱਤਵਾਦੀਆਂ ਦੀ ਭਾਰਤ ‘ਚ ਘੁਸਪੈਠ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਜੰਮੂ ਡਿਵੀਜ਼ਨ ‘ਚ ਅੱਠ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀ ਪੁਲਿਸ ਅਤੇ ਸੀਆਰਪੀਐਫ ਦੀ ਮਦਦ ਨਾਲ ਰਿਆਸੀ, ਡੋਡਾ, ਊਧਮਪੁਰ, ਰਾਮਬਨ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਕਈ ਥਾਂਵਾਂ ਦੀ ਤਲਾਸ਼ੀ ਜਾਰੀ ਹੈ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਹੋਰ ਵੇਰਵਿਆਂ ਦੀ ਉਡੀਕ ਹੈ ,NIA ਵੱਲੋਂ ਕਾਰਵਾਈ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/