Latest News : ਵਿਆਹ ਦੇ ਬੰਧਨ ‘ਚ ਬੱਝੇ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ
ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ) ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਭਾਰਤ ਦੇ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਦਾ ਵਿਆਹ ਸ਼ੁੱਕਰਵਾਰ ਨੂੰ ਹੋਇਆ।
ਉਹਨਾਂ ਨੇ ਐਤਵਾਰ ਰਾਤ ਨੂੰ ਆਪਣੇ ਵਿਆਹ ਦੀਆਂ 3 ਫੋਟੋਆਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ।
ਫੋਟੋਆਂ ਵਿੱਚ ਨੀਰਜ ਦੀ ਪਤਨੀ ਹਿਮਾਨੀ ਅਤੇ ਮਾਂ ਸਰੋਜ ਦੇਵੀ ਦਿਖਾਈ ਦੇ ਰਹੇ ਹਨ।
https://x.com/Neeraj_chopra1/status/1881010284317626723
ਨੀਰਜ ਨੇ ਸੋਸ਼ਲ ਮੀਡੀਆ ‘ਤੇ ਲਿਖਿਆ: ਆਪਣੇ ਪਰਿਵਾਰ ਨਾਲ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕੀਤਾ। ਨੀਰਜ ਨੇ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਲਾਡਸੌਲੀ ਪਿੰਡ ਦੀ ਰਹਿਣ ਵਾਲੀ ਟੈਨਿਸ ਖਿਡਾਰਨ ਹਿਮਾਨੀ ਮੋਰ ਨਾਲ ਸੱਤ ਫੇਰੇ ਲਏ। ਹਿਮਾਨੀ ਅਮਰੀਕਾ ਤੋਂ ਸਪੋਰਟਸ ਦੀ ਪੜ੍ਹਾਈ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/