Latest News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਵੈਤ ਦੇ ਸਰਬਉੱਚ ਸਨਮਾਨ ‘ਆਰਡਰ ਆਫ਼ ਮੁਬਾਰਕ ਅਲ ਕਬੀਰ’ ਨਾਲ ਸਨਮਾਨਿਤ
ਚੰਡੀਗੜ੍ਹ, 23ਦਸੰਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਤਵਾਰ ਨੂੰ ਕੁਵੈਤ(Kuwait )ਦੇ ਸਰਬਉੱਚ ਨਾਗਰਿਕ ਸਨਮਾਨ ਆਰਡਰ ਆਫ਼ ਮੁਬਾਰਕ ਅਲ ਕਬੀਰ (Order of Mubarak Al Kabir)ਨਾਲ ਸਨਮਾਨਤ ਕੀਤਾ ਗਿਆ। ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਸਨਮਾਨ ਨਾਲ ਨਵਾਜਿਆ। ਮੋਦੀ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ।
ਇਹ 20ਵਾਂ ਅੰਤਰਰਾਸ਼ਟਰੀ ਸਨਮਾਨ ਹੈ ਜੋ ਮੋਦੀ ਨੂੰ ਕਿਸੇ ਦੇਸ਼ ਤੋਂ ਮਿਲ ਰਿਹਾ ਹੈ। ਇਹ ਸਨਮਾਨ ਦੇਸ਼ ਦੇ ਮੁਖੀਆਂ, ਵਿਦੇਸ਼ੀ ਪ੍ਰਭੂਸੱਤਾ ਅਤੇ ਵਿਦੇਸ਼ੀ ਸ਼ਾਹੀ ਪਰਿਵਾਰਾਂ ਦੇ ਮੈਂਬਰਾਂ ਨੂੰ ਦੋਸਤੀ ਦੇ ਪ੍ਰਤੀਕ ਵਜੋਂ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾਂ ਇਹ ਪੁਰਸਕਾਰ ਬਿਲ ਕਲਿੰਟਨ, ਪ੍ਰਿੰਸ ਚਾਰਲਸ ਅਤੇ ਜਾਰਜ ਡਬਲਿਊ ਬੁਸ਼ ਵਰਗੇ ਵਿਦੇਸ਼ੀ ਨੇਤਾਵਾਂ ਨੂੰ ਦਿੱਤਾ ਜਾ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/