Latest News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਥਾਈਲੈਂਡ ਦੌਰੇ ‘ਤੇ ਰਵਾਨਾ ; ਬਿਮਸਟੇਕ ਸੰਮੇਲਨ ‘ਚ ਕਰਨਗੇ ਸ਼ਿਰਕਤ
ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ) Latest News : ਪ੍ਰਧਾਨ ਮੰਤਰੀ ਨਰਿੰਦਰ ਮੋਦੀ(Narendra Modi) ਬਿਮਸਟੇਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬੈਂਕਾਕ ਰਵਾਨਾ ਹੋ ਗਏ ਹਨ।
ਉਹ ਇੱਥੇ ਥਾਈ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਾਈਲੈਂਡ ਦੇ ਪ੍ਰਧਾਨ ਮੰਤਰੀ ਪਟੋਂਗਟਾਰਨ ਸ਼ਿਨਾਵਾਤਰਾ ਦੇ ਸੱਦੇ ‘ਤੇ ਥਾਈਲੈਂਡ ਦੇ ਦੋ ਦਿਨਾਂ ਦੌਰੇ ‘ਤੇ ਹਨ। ਥਾਈਲੈਂਡ ਦੇ ਪ੍ਰਧਾਨ ਮੰਤਰੀ ਸੱਦੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 4 ਅਪ੍ਰੈਲ 2025 ਨੂੰ ਹੋਣ ਵਾਲੇ 6ਵੇਂ ਬਿਮਸਟੇਕ ਸੰਮੇਲਨ ਵਿੱਚ ਸ਼ਾਮਲ ਹੋਣਗੇ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਾਈਲੈਂਡ ਅਤੇ ਸ਼੍ਰੀਲੰਕਾ ਦੌਰੇ ਲਈ ਰਵਾਨਾ ਹੋ ਗਏ ਹਨ।
https://x.com/MEAIndia/status/1907600629557760198
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/