Latest News : ਨਵੇਂ ਸੂਬਾ ਇੰਚਾਰਜ ਨਾਲ ਪੰਜਾਬ ਕਾਂਗਰਸ ਦੀ ਦਿੱਲੀ ਵਿੱਚ ਮੀਟਿੰਗ ਅੱਜ
ਚੰਡੀਗੜ੍ਹ, 13ਮਾਰਚ(ਵਿਸ਼ਵ ਵਾਰਤਾ) Latest News : ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਅੱਜ(13ਮਾਰਚ) ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ ਸੱਦੀ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਖੜਗੇ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਸ ਮੀਟਿੰਗ ‘ਚ ਸੂਬੇ ਦੇ ਹਾਲਾਤ ‘ਤੇ ਫੀਡਬੈਕ ਲਿਆ ਜਾਵੇਗਾ ਅਤੇ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਰੋਕਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਬੈਠਕ ਦੌਰਾਨ ਪੰਜਾਬ ‘ਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਿਆਸੀ ਮੰਥਨ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/