Latest News : ਅਦਾਕਾਰ ਸੈਫ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ; ਹਸਪਤਾਲ ‘ਚ ਭਰਤੀ
ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ) ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਬੁੱਧਵਾਰ ਰਾਤ ਤੇਜ਼ਧਾਰ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਸੈਫ ਦੀ ਗਰਦਨ, ਪਿੱਠ, ਹੱਥ ਅਤੇ ਸਿਰ ‘ਤੇ ਚਾਕੂ ਨਾਲ ਵਾਰ ਕੀਤੇ ਗਏ ਹਨ। ਸੈਫ ਨੂੰ ਰਾਤ 3.30 ਵਜੇ ਲੀਲਾਵਤੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਹਨਾਂ ਦੀ ਸਰਜਰੀ ਕੀਤੀ ਗਈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਚੋਰੀ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦਾ ਸਾਹਮਣਾ ਸੈਫ ਅਲੀ ਖਾਨ ਨਾਲ ਹੋਇਆ। ਜ਼ਖਮੀ ਹੋਣ ਤੋਂ ਬਾਅਦ ਸੈਫ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/