Latest News : ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ ; ਵੀਡੀਓ ਸੰਦੇਸ਼ ਕੀਤਾ ਜਾਰੀ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ) Latest News : ਕਿਸਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਰਿਹਾਈ ਸਬੰਧੀ ਜਾਣਕਾਰੀ ਉਨ੍ਹਾਂ ਵਲੋਂ ਸ਼ੇਅਰ ਕੀਤੀ ਇੱਕ ਵੀਡੀਓ ਤੋਂ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਉਹ ਰਿਹਾਈ ਤੋਂ ਬਾਅਦ ਹੁਣ ਬਹਾਦਰਗੜ੍ਹ ਜਾ ਰਹੇ ਹਨ, ਜਿੱਥੇ ਉਨ੍ਹਾਂ ਦੀ ਗੱਡੀ ਖੜ੍ਹੀ ਹੈ ਅਤੇ ਉਥੇ ਪਹੁੰਚ ਕੇ ਹੀ ਅਗਲਾ ਪ੍ਰੋਗਰਾਮ ਦੇਖਣਗੇ।
ਜ਼ਿਕਰਯੋਗ ਹੈ ਕਿ ਸਰਵਣ ਸਿੰਘ ਪੰਧੇਰ ਨੂੰ 19 ਮਾਰਚ ਨੂੰ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਮਗਰੋਂ ਵਾਪਸ ਸ਼ੰਭੂ ਅਤੇ ਖਨੌਰੀ ਬਾਰਡਰਾਂ ਲਈ ਵਾਪਸ ਆਉਂਦਿਆਂ ਪੰਜਾਬ ਪੁਲੀਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਉਥੋਂ ਬਹਾਦਰਗੜ੍ਹ ਲਿਜਾਣ ਤੋਂ ਬਾਅਦ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/