Latest News : ਸ਼੍ਰੋਮਣੀ ਅਕਾਲੀ ਦਲ ਵੱਲੋਂ ਚਿਤਾਵਨੀ
ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਜਾਰੀ ਕੀਤੇ ਜਾਣਗੇ ਕਾਰਨ ਦੱਸੋ ਨੋਟਿਸ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ) Latest News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਕੁਝ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਬਿਆਨਾਂ/ਵੀਡੀਓਜ਼ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਸਲੇ ’ਤੇ ਅੱਜ ਚੰਡੀਗੜ੍ਹ ਵਿਚ ਹੋਈ ਪਾਰਟੀ ਦੀ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿਚ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਸਰਦਾਰ ਜਨਮੇਜਾ ਸਿੰਘ ਸੇਖੋਂ,ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਹੀਰਾ ਸਿੰਘ ਗਾਬੜੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਫੋਰਮ ’ਤੇ ਆਪਣੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਹੈ ਪਰ ਕਿਸੇ ਨੂੰ ਵੀ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉਪਰ ਨਹੀਂ ਹੈ। ਉਹਨਾਂ ਹਿਕਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਤੇ ਵੀਡੀਓਜ਼ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਤੇ ਇਹਨਾਂ ਸਭ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਦੇ ਜਵਾਬ ਨੂੰ ਵੇਖਦਿਆਂ ਮੈਰਿਟ ਦੇ ਆਧਾਰ ’ਤੇ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/