Latest News : 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
ਚੰਡੀਗੜ੍ਹ, 16ਫਰਵਰੀ(ਵਿਸ਼ਵ ਵਾਰਤਾ) Latest News : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਗੌਰਤਲਬ ਹੈ ਕਿ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣੀ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਨਿੱਜੀ ਰੁਝੇਵਿਆਂ ਕਾਰਨ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ। ਹੁਣ ਇਹ ਮੀਟਿੰਗ 18 ਫਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/